ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਜਿੰਮੇਦਾਰੀ ਨੂੰ ਉਹਨਾਂ ਵੱਲੋਂ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ
ਮਲੇਰਕੋਟਲਾ 25 ਅਪ੍ਰੈਲ 2025, ਮਲੇਰਕੋਟਲਾ ਦੇ ਪੁਰਾਣੇ ਆਮ ਆਦਮੀ ਪਾਰਟੀ ਦੇ ਫਾਊਂਡਰ ਵਰਕਰ ਅਤੇ ਤੇਜ਼ ਤਰਾਰ ਆਗੂ ਮੁਹੰਮਦ ਸ਼ਹਿਬਾਜ਼ ਰਾਣਾ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਤਿੰਨ ਸਾਲ ਪੂਰੇ ਹੋਣ ਉਪਰੰਤ ਪਾਰਟੀ ਦੀ ਹੋਰ ਮਜਬੂਤੀ ਲਈ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੂਬਾ ਭਰ ਵਿੱਚ ਕੁਆਰਡੀਨੇਟਰ ਲਾਏ ਗਏ ਹਨ।ਉਹਨਾਂ ਦੀ ਇਸ ਨਿਯੁਕਤੀ ਤੇ ਉਹਨਾਂ ਨੂੰ ਵੱਖੋ ਵੱਖ ਲੀਡਰਾਂ ਅਤੇ ਉਹਨਾਂ ਦੇ ਸ਼ੁਭ ਚਿੰਤਕਾਂ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਨ ਮਾਜਰਾ,ਪੰਜਾਬ ਵਕਫ ਬੋਰਡ ਦੇ ਚੇਅਰਮੈਨ ਮੁਹੰਮਦ ਊਵੈਸ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ,ਮਾਰਕੀਟ ਕਮੇਟੀ ਮਲੇਰਕਟਲਾ ਦੇ ਚੇਅਰਮੈਨ ਜਾਫਰ ਅਲੀ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵਲ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਮਾਨ ਕੁਠਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਵੱਖੋ ਵੱਖ ਆਗੂਆਂ ਨੇ ਉਹਨਾਂ ਦੀ ਇਸ ਨਿਯੁਕਤੀ ਤੇ ਸ਼ਹਿਬਾਜ਼ ਰਾਣਾ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਉਮੀਦ ਜਾਹਿਰ ਕੀਤੀ ਹੈ ਕਿ ਉਹਨਾਂ ਦੀ ਨਿਯੁਕਤੀ ਨਾਲ ਪਾਰਟੀ ਦਾ ਗਰਾਫ ਹੋਰ ਵਧੇਰੇ ਉੱਚਾ ਹੋਵੇਗਾ। ਨਵ ਨਿਯੁਕਤ ਕੋਆਰਡੀਨੇਟਰ ਸ਼ਹਿਬਾਜ਼ ਰਾਣਾ ਨੇ ਹੋਈ ਇਸ ਨਿਯੁਕਤੀ ਲਈ ਪਾਰਟੀ ਹਾਈ ਕਮਾਨ ਸਮੇਤ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਇਸ ਜਿੰਮੇਦਾਰੀ ਨੂੰ ਉਹਨਾਂ ਵੱਲੋਂ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਇਸ ਤੋਂ ਪਹਿਲਾਂ ਰਾਣਾ ਪੰਜਾਬ ਵਕਫ ਬੋਰਡ ਦੇ ਮੈਂਬਰ ਦੇ ਤੌਰ ਤੇ ਵੀ ਸੇਵਾਵਾਂ ਦੇ ਰਹੇ ਹਨ।