ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਪੁਲਿਸ ਕਰਮੀ ਜ਼ਖ਼ਮੀ ਹੋ ਗਿਆ। ਪਠਾਨਮਾਜਰਾ ਨੂੰ ਗ੍ਰਿਫਤਾਰ ਕਰਕੇ ਸਥਾਨਕ ਥਾਣੇ ਲਿਜਾਇਆ ਜਾ ਰਿਹਾ ਸੀ, ਜਦੋਂ ਇਹ ਘਟਨਾ ਵਾਪਰੀ। ਉਹ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਗੱਡੀ ਵਿੱਚ ਫਰਾਰ ਹੋ ਗਏ। ਪੁਲਿਸ ਨੇ ਫਾਰਚੂਨਰ ਗੱਡੀ ਨੂੰ ਫੜ ਲਿਆ ਹੈ, ਪਰ ਵਿਧਾਇਕ ਸਕਾਰਪੀਓ ਵਿੱਚ ਫਰਾਰ ਹੋ ਗਏ ਹਨ। ਇੱਕ ਪੁਲਿਸ ਕਰਮੀ ਨੂੰ ਗੱਡੀ ਨਾਲ ਕੁਚਲ ਕੇ ਜ਼ਖਮੀ ਕਰਨ ਦੀ ਵੀ ਖ਼ਬਰ ਹੈ। ਪੁਲਿਸ ਦੀ ਟੀਮ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਿੱਛਾ ਕਰ ਰਹੀ ਹੈ।