AAP ਵਿਧਾਇਕ ਹਰਮੀਤ ਪਠਾਣਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ
ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਣਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ ਹਨ। ਜਾਣਕਾਰੀ ਮੁਤਾਬਕ, ਫਰਾਰ ਹੋਣ ਵੇਲੇ ਉਨ੍ਹਾਂ ਵੱਲੋਂ ਪੁਲਿਸ ‘ਤੇ ਗੋਲੀ ਚਲਾਈ ਗਈ। ਇਹ ਘਟਨਾ ਸੂਬੇ ‘ਚ ਕਾਨੂੰਨ ਵਿਵਸਥਾ ਉੱਤੇ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਵਿਧਾਇਕ ਦੀ ਤਲਾਸ਼ ਜਾਰੀ ਹੈ।