ਪੰਜਾਬ ਦੀ ਰਾਜਨੀਤੀ ‘ਚ ਇਕ ਵੱਡਾ ਮੋੜ ਆਉਣ ਜਾ ਰਿਹਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਪਰ ਪਾਰਟੀ ਨੇ ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ਹੋਈ ਕਾਨਫਰੰਸ ਦੌਰਾਨ ਉਨ੍ਹਾਂ ਦੇ ਨਾਮ ਦੀ ਘੋਸ਼ਣਾ ਕਰ ਦਿੱਤੀ।
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਅਗਲੇ ਡੇਢ ਸਾਲ ਤੱਕ ਅੰਮ੍ਰਿਤਪਾਲ ਸਿੰਘ ਲਈ ਪੂਰਾ ਪ੍ਰਚਾਰ ਕੀਤਾ ਜਾਵੇ।
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਪੁਲਿਸ ਅਦਾਲਤ ‘ਚ ਪੇਸ਼ ਕਰਕੇ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ। ਉਹ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਮੁਲਜ਼ਮ ਹਨ। ਡਿਬਰੂਗੜ੍ਹ ਜੇਲ੍ਹ ‘ਚ ਏਨਐਸਏ ਅਧੀਨ ਇੱਕ ਸਾਲ ਦੀ ਨਜ਼ਰਬੰਦੀ ਤੋਂ ਬਾਅਦ ਹਾਲ ਹੀ ‘ਚ ਉਨ੍ਹਾਂ ਨੂੰ ਮੁਕਤ ਕੀਤਾ ਗਿਆ ਸੀ।
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਸੀ, ਜਿਸ ‘ਚ 92 ਸੀਟਾਂ ਨਾਲ ਸਰਕਾਰ ਬਣਾਈ ਸੀ। ਕਾਂਗਰਸ ਨੂੰ ਸਿਰਫ਼ 18 ਸੀਟਾਂ ਮਿਲੀਆਂ, ਜਦਕਿ ਭਾਜਪਾ ਨੂੰ ਸਿਰਫ਼ 1 ਸੀਟ ‘ਤੇ ਹੀ ਸੰਤੋਸ਼ ਕਰਨਾ ਪਿਆ ਸੀ।
ਅੰਮ੍ਰਿਤਪਾਲ ਸਿੰਘ ਜੋ ਕਿ ਅਜੇ ਜੇਲ੍ਹ ਵਿੱਚ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਦੀ ਦੌੜ ‘ਚ ਲਿਆਂਦਾ ਜਾਣਾ ਰਾਜਨੀਤੀ ‘ਚ ਇਕ ਨਵੀਂ ਰੁਚੀ ਅਤੇ ਚਰਚਾ ਦਾ ਕੇਂਦਰ ਬਣ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੀ ਜਨਤਾ 2027 ਵਿੱਚ ਕਿਹੜਾ ਫੈਸਲਾ ਲੈਂਦੀ ਹੈ।