ਭਾਜਪਾ ਯੁਵਾ ਮੋਰਚਾ ਵੱਲੋਂ ਪਹਿਲਗਾਮ ਹਮਲੇ ਦੇ ਖਿਲਾਫ ਰੋਸ ਮਾਰਚ
ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵੱਲੋਂ ਅੱਜ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਯੁਵਾ ਮੋਰਚਾ ਦੇ ਕਈ ਵਰਕਰਾਂ ਨੇ ਭਾਗ ਲਿਆ ਅਤੇ ਅੱਤਵਾਦ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਵਰਕਰਾਂ ਨੇ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੀ ਦਿੱਤੀ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅੱਤਵਾਦੀਆਂ ਖ਼ਿਲਾਫ ਕੱਡੜ ਕਾਰਵਾਈ ਕਰੇ। ਮਾਰਚ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਗਏ।