Saturday, March 29, 2025

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 2, 2025 10:01 PM
Newsup9 Web (3)

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਲੰਧਰ, 2 ਮਈ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।\

50,000 ਰੁਪਏ ਰਿਸ਼ਵਤ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ‘ਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ ‘ਤੇ ਪਨਾਹ ਦੇਣ ਦੇ ਮਾਮਲੇ ਵਿੱਚ BNS ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਦੁਬਾਰਾ ਨਾਮਜ਼ਦ ਕਰਨ ਦੀ ਧਮਕੀ

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦੇਣ ਕਰਕੇ FIR ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੁਲਿਸ ਜਾਂਚ ਉਪਰੰਤ ਉਸ ਦਾ ਨਾਂ ਕੱਢ ਦਿੱਤਾ ਗਿਆ ਸੀ ਪਰ ਉਕਤ ASI ਸ਼ਿਕਾਇਤਕਰਤਾ ਨੂੰ ਉਸੇ ਮਾਮਲੇ ਵਿੱਚ BNS ਦੀ ਧਾਰਾ 249 ਤਹਿਤ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ।

ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ BNS ਦੀ ਧਾਰਾ 308 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

More Entries

    None Found