**ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਵੱਲੋਂ ਪੰਜ ਦਿਨਾਂ ਰਿਮਾਂਡ ‘ਤੇ ਲਿਆ ਗਿਆ**
ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ (ਸ਼ਨੀਵਾਰ) ਵਿਜੀਲੈਂਸ ਟੀਮ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਅਰੋੜਾ ਨੂੰ ਪੰਜ ਦਿਨਾਂ ਦੀ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ ਅਧਿਕਾਰੀਆਂ ਵੱਲੋਂ ਅਦਾਲਤ ਤੋਂ 10 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਗਈ ਸੀ।
ਰਮਨ ਅਰੋੜਾ ਨੂੰ ਸਵੇਰੇ 11 ਵਜੇ ਅਦਾਲਤ ‘ਚ ਪੇਸ਼ ਕੀਤਾ ਜਾਣਾ ਸੀ, ਪਰ ਉਹਨੂੰ ਲਗਭਗ ਦੁਪਹਿਰ 3 ਵਜੇ ਪੇਸ਼ ਕੀਤਾ ਗਿਆ। ਇਹ ਹਾਲੇ ਸਾਫ਼ ਨਹੀਂ ਹੋਇਆ ਕਿ ਉਨ੍ਹਾਂ ਨਾਲ ਪੁੱਛਗਿੱਛ ਮੋਹਾਲੀ ‘ਚ ਹੋਵੇਗੀ ਜਾਂ ਜਲੰਧਰ ‘ਚ।