ਚੀਨ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨਐਸਏ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ
ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਰਿਹਾਇਸ਼ ਸਥਾਨ ‘ਤੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ, ਵਾਂਗ ਯੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਵੀ ਮੀਟਿੰਗ ਕੀਤੀ। ਇਸ ਦੌਰੇ ਦਾ ਮੁੱਖ ਮਕਸਦ ਦੋਨੋਂ ਦੇਸ਼ਾਂ ਵਿਚਕਾਰ ਸਾਂਝੇ ਰਿਸ਼ਤਿਆਂ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਾ ਹੈ।