ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲੇ ਦੀ ਕੋਸ਼ਿਸ਼
ਦਿੱਲੀ ਵਿੱਚ ਸਿਵਿਲ ਲਾਈਨਜ਼ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਬੰਗਲੇ ਵਿੱਚ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਦੀ ਕੋਸ਼ਿਸ਼ ਹੋਈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਵੱਲ ਕਿਸੇ ਨੇ ਪੱਥਰ ਵਰਗੀ ਵਸਤੂ ਸੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਹਾਲੇ ਨਹੀਂ ਹੋਈ ਹੈ। ਹਮਲਾ ਕਰਨ ਵਾਲੇ ਵਿਅਕਤੀ ਨੂੰ ਮੌਕੇ ‘ਤੇ ਹੀ ਪੁਲਿਸ ਨੇ ਕਾਬੂ ਕਰ ਲਿਆ ਹੈ ਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।