ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਨਿੰਦਨਯੋਗ – ਆਤਿਸ਼ੀ ਨੇ ਦਿੱਤਾ ਬਿਆਨ, ਦੋਸ਼ੀਆਂ ‘ਤੇ ਕੜੀ ਕਾਰਵਾਈ ਦੀ ਮੰਗ
ਦਿੱਲੀ ਵਿਧਾਨ ਸਭਾ ‘ਚ ਨੇਤਾ ਪ੍ਰਤਿਪੱਖ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਏ ਹਮਲੇ ਦੀ ਤੀਖੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਟਵੀਟ ਕਰਦੇ ਹੋਏ ਕਿਹਾ, “ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ ਬਹੁਤ ਹੀ ਨਿੰਦਨਯੋਗ ਹੈ। ਲੋਕਤੰਤਰ ਵਿੱਚ ਅਸਹਿਮਤੀ ਅਤੇ ਵਿਰੋਧ ਦੀ ਥਾਂ ਹੁੰਦੀ ਹੈ, ਪਰ ਹਿੰਸਾ ਲਈ ਕੋਈ ਥਾਂ ਨਹੀਂ ਹੋ ਸਕਦੀ।”
ਆਤਿਸ਼ੀ ਨੇ ਉਮੀਦ ਜਤਾਈ ਕਿ ਦਿੱਲੀ ਪੁਲਿਸ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ। ਨਾਲ ਹੀ ਉਨ੍ਹਾਂ ਨੇ ਆਸਾ ਜਤਾਈ ਕਿ ਮੁੱਖ ਮੰਤਰੀ ਰੇਖਾ ਗੁਪਤਾ ਪੂਰੀ ਤਰ੍ਹਾਂ ਸੁਰੱਖਿਅਤ ਹਨ