Saturday, March 29, 2025

ਦਿੱਲੀ ਸਕੂਲ ਫੀਸ ਨਿਰਧਾਰਨ ਲਈ ਖਰੜਾ ਬਿੱਲ ਮਨਜ਼ੂਰ :ਮੁੱਖ ਮੰਤਰੀ ਰੇਖਾ ਗੁਪਤਾ 

April 29, 2025 4:51 PM
Rekha Gupta

ਦਿੱਲੀ ਸਕੂਲ ਫੀਸ ਨਿਰਧਾਰਨ ਲਈ ਖਰੜਾ ਬਿੱਲ ਮਨਜ਼ੂਰ :ਮੁੱਖ ਮੰਤਰੀ ਰੇਖਾ ਗੁਪਤਾ

ਨਵੀਂ ਦਿੱਲੀ – ਅੱਜ ਦਿੱਲੀ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਨਿੱਜੀ ਅਤੇ ਸਰਕਾਰੀ ਸਕੂਲਾਂ ਦੀਆਂ ਫੀਸਾਂ ਨੂੰ ਨਿਯੰਤਰਿਤ ਕਰਨ ਲਈ ਇੱਕ ਮਹੱਤਵਪੂਰਨ ਖਰੜਾ ਬਿੱਲ ਮਨਜ਼ੂਰ ਕਰ ਲਿਆ ਗਿਆ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਇਸ ਬਿੱਲ ਰਾਹੀਂ ਹੁਣ ਸਕੂਲ ਆਪਣੀ ਮਨਮਰਜ਼ੀ ਨਾਲ ਫੀਸ ਨਹੀਂ ਵਧਾ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਕਦਮ ਦਾ ਮਕਸਦ ਮਾਪਿਆਂ ਨੂੰ ਆਰਥਿਕ ਰਾਹਤ ਦੇਣਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਿਤਾ ਲਿਆਉਣਾਂ ਹੈ। ਹੁਣ ਹਰੇਕ ਸਕੂਲ ਨੂੰ ਫੀਸ ਵਿੱਚ ਕਿਸੇ ਵੀ ਤਬਦੀਲੀ ਤੋਂ ਪਹਿਲਾਂ ਸਰਕਾਰੀ ਮਨਜ਼ੂਰੀ ਲੈਣੀ ਪਵੇਗੀ।

ਇਹ ਬਿੱਲ ਦਿੱਲੀ ਦੇ ਸਿੱਖਿਆ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ।

Have something to say? Post your comment

More Entries

    None Found