Saturday, March 29, 2025

ਏ.ਸੀ.ਐਸ. ਅਨੁਰਾਗ ਵਰਮਾ ਨੇ ਵਸੀਕਾ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸੁਧਾਰਾਂ ‘ਤੇ ਚਰਚਾ ਕਰਨ ਲਈ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ

April 25, 2025 9:01 PM

ਏ.ਸੀ.ਐਸ. ਅਨੁਰਾਗ ਵਰਮਾ ਨੇ ਵਸੀਕਾ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸੁਧਾਰਾਂ ‘ਤੇ ਚਰਚਾ ਕਰਨ ਲਈ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸੁਧਾਰ ਲਿਆਉਣ ਬਾਰੇ ਕੀਤੀ ਗੱਲਬਾਤ

ਐਸ.ਏ.ਐਸ. ਨਗਰ, 25 ਅਪ੍ਰੈਲ:

ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ, ਅਨੁਰਾਗ ਵਰਮਾ ਨੇ ਅੱਜ ਵਸੀਕਾ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸੁਧਾਰ ਦੇ ਖੇਤਰਾਂ ਦੀ ਪਛਾਣ ਕਰਨ ਅਤੇ ਜਨਤਾ ਦੇ ਅਨੁਭਵ ਨੂੰ ਸਰਲ ਬਣਾਉਣ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਸੁਧਾਰਾਂ ‘ਤੇ ਚਰਚਾ ਕਰਨ ਲਈ ਸਥਾਨਕ ਵਸੀਕਾ ਨਵੀਸਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਤਹਿਸੀਲ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਉਪਾਅ ਪੇਸ਼ ਕਰਨ ‘ਤੇ ਕੇਂਦ੍ਰਿਤ ਸੀ।

ਏ.ਸੀ.ਐਸ. ਵਰਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਾਲ ਅਤੇ ਪੁਨਰਵਾਸ ਵਿਭਾਗ ਕਈ ਸੁਧਾਰਵਾਦੀ ਪਹਿਲਕਦਮੀਆਂ ‘ਤੇ ਕੰਮ ਕਰ ਰਿਹਾ ਹੈ। ਇਹ ਪਹਿਲਕਦਮੀਆਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ, ਪਾਰਦਰਸ਼ਤਾ ਵਧਾਉਣ ਅਤੇ ਜਵਾਬਦੇਹੀ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ, ਜੋ ਰਜਿਸਟਰਡ ਵਸੀਕਿਆਂ ਅਤੇ ਦਸਤਾਵੇਜ਼ਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣਗੀਆਂ।

ਏ.ਸੀ.ਐਸ. ਨੇ ਜ਼ੋਰ ਦੇ ਕੇ ਕਿਹਾ ਕਿ ਸੁਧਾਰ ਜਨਤਕ-ਅਨੁਕੂਲ ਪ੍ਰਣਾਲੀ ਨਿਸ਼ਚਿਤ ਕਰਨਗੇ, ਜਿਸ ਨਾਲ ਜਨਤਾ ਬਿਨਾਂ ਕਿਸੇ ਮੁਸ਼ਕਲ ਦੇ ਤਹਿਸੀਲ ਦਫਤਰਾਂ ਵਿੱਚ ਆਪਣਾ ਕੰਮ ਕਰ ਸਕੇਗੀ। ਇਨ੍ਹਾਂ ਸੁਧਾਰਾਂ ਨਾਲ ਪ੍ਰਕਿਰਿਆ ਨੂੰ ਹੋਰ ਕੁਸ਼ਲ ਬਣਾ ਕੇ ਵਸੀਕਾ ਨਵੀਸਾਂ ਨੂੰ ਵੀ ਲਾਭ ਹੋਣ ਦੀ ਉਮੀਦ ਹੈ।

ਏ.ਸੀ.ਐਸ. ਵਰਮਾ ਨੇ ਇਹ ਵੀ ਦੱਸਿਆ ਕਿ ਪ੍ਰਕਿਰਿਆਵਾਂ ਵਿੱਚ ਸੁਧਾਰ ਜਾਰੀ ਹੈ। ਸੁਧਾਰਾਂ ਨੂੰ ਹੌਲੀ-ਹੌਲੀ ਲਾਗੂ ਕੀਤਾ ਜਾਵੇਗਾ, ਅਤੇ ਲੋੜ ਅਨੁਸਾਰ ਹੋਰ ਸੁਧਾਰ ਕੀਤੇ ਜਾਣਗੇ। ਇਸ ਮੌਕੇ ਕੀਤੇ ਗਏ ਮੁੱਖ ਬਦਲਾਵਾਂ ਵਿੱਚੋਂ ਇੱਕ, ਪੰਜਾਬ ਲੈਂਡ ਰੈਵੇਨਿਊ ਸੋਸਾਇਟੀ ਦੀ ਵੈੱਬਸਾਈਟ ਰਾਹੀਂ ਫਰਦਾਂ ਦੀ ਔਨਲਾਈਨ ਪ੍ਰਾਪਤੀ ਬਾਰੇ ਵੀ ਦੱਸਿਆ ਗਿਆ, ਜਿਸ ਨੂੰ ਅਸਲ ਦਸਤਾਵੇਜ਼ ਵਜੋਂ ਮਾਨਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੁਧਾਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਉਦੇਸ਼ ਕੰਮ ਦੀ ਗੁਣਵੱਤਾ ਨੂੰ ਵਧਾਉਣਾ, ਸਮਾਂ ਬਚਾਉਣਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ, ਜਿਸ ਨਾਲ ਲੋਕਾਂ ਨੂੰ ਲਾਭ ਹੋਵੇਗਾ।

ਮੀਟਿੰਗ ਵਿੱਚ ਸ਼ਾਮਲ ਹੋਏ ਵਕੀਲ ਰਾਜਿੰਦਰ ਪਾਲ ਸਿੰਘ ਆਨੰਦ ਅਤੇ ਮਨਜੀਤ ਸਿੰਘ ਸਿੱਧੂ ਨੇ ਸੁਧਾਰਾਂ ਲਈ ਆਪਣਾ ਸਮਰਥਨ ਪ੍ਰਗਟ ਕੀਤਾ ਅਤੇ ਆਸ ਪ੍ਰਗਟਾਈ ਕਿ ਆਮ ਲੋਕਾਂ ‘ਤੇ ਉਨ੍ਹਾਂ ਦੇ ਸਕਾਰਾਤਮਕ ਪ੍ਰਭਾਵ ਹੋਣਗੇ ਅਤੇ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ।

ਮੀਟਿੰਗ ਵਿੱਚ ਸਕੱਤਰ, ਮਾਲ ਅਤੇ ਪੁਨਰਵਾਸ, ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਜ਼ਿਲ੍ਹਾ ਮਾਲ ਅਧਿਕਾਰੀ ਅਮਨਦੀਪ ਚਾਵਲਾ ਵੀ ਸ਼ਾਮਲ ਹੋਏ।

Have something to say? Post your comment

More Entries

    None Found