ਗਾਜ਼ੀਆਬਾਦ ਦੀ ਕਾਗਜ਼ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਉੱਤਰ ਪ੍ਰਦੇਸ਼ – ਗਾਜ਼ੀਆਬਾਦ ਦੇ ਇੱਕ ਉਦਯੋਗਿਕ ਖੇਤਰ ਵਿੱਚ ਸਥਿਤ ਕਾਗਜ਼ ਫੈਕਟਰੀ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਨੂੰ ਬੁਝਾਉਣ ਦਾ ਕੰਮ ਜਾਰੀ ਕੀਤਾ।
ਜਾਣਕਾਰੀ ਅਨੁਸਾਰ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਫੈਕਟਰੀ ਦਾ ਵੱਡਾ ਹਿੱਸਾ ਆਗ ਦੀ ਲਪੇਟ ਵਿੱਚ ਆ ਚੁੱਕਾ ਹੈ।ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮ ਵੀ ਮੌਕੇ ‘ਤੇ ਮੌਜੂਦ ਹੈ ਅਤੇ ਆਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।