ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਵੱਡਾ ਫੈਸਲਾ
ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਤਨਖਾਹੀਆ ਘੋਸ਼ਿਤ
ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਵਿੱਚ ਪਟਨਾ ਸਾਹਿਬ ਹਾਜ਼ਰੀ ਦੇਣ ਦਾ ਹੁਕਮ
ਪਟਨਾ, 21 ਮਈ – ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਹੰਕਾਰਕ ਰੂਪ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਉਤੇ ਤਖ਼ਤ ਦੀ ਪ੍ਰਮਾਣਿਤ maryada ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਏ ਗਏ ਹਨ।
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਤਖ਼ਤ ਪਟਨਾ ਸਾਹਿਬ ਹਾਜ਼ਰੀ ਭਰਣ ਅਤੇ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਇਸ ਪੂਰੇ ਮਾਮਲੇ ਦੀ ਸ਼ੁਰੂਆਤ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਹੋਈ। ਇਸ ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਰੁੱਧ ਲਾਏ ਗਏ ਦੋਸ਼ ਪੱਕੇ ਸਾਬਤ ਨਹੀਂ ਹੋਏ, ਇਸ ਲਈ ਉਨ੍ਹਾਂ ਦੀਆਂ ਸਾਰੀਆਂ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਇਸ ਬਿਆਨ ਤੋਂ ਤੁਰੰਤ ਬਾਅਦ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਤੁਰੰਤ ਕਾਰਵਾਈ ਕਰਦਿਆਂ ਹੁਕਮਨਾਮਾ ਜਾਰੀ ਕੀਤਾ, ਜਿਸ ਵਿੱਚ ਗਿਆਨੀ ਕੁਲਦੀਪ ਸਿੰਘ ਅਤੇ ਗਿਆਨੀ ਟੇਕ ਸਿੰਘ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ।
ਇਹ ਮਾਮਲਾ ਧਾਰਮਿਕ ਪੱਧਰ ‘ਤੇ ਗੰਭੀਰ ਮੰਨਿਆ ਜਾ ਰਿਹਾ ਹੈ ਅਤੇ ਅਗਲੇ ਦਿਨੀਂ ਵਿੱਚ ਹੋਰ ਗਤੀਵਿਧੀਆਂ ਅਤੇ ਸਪੱਸ਼ਟੀਕਰਨ ਦੀ ਉਮੀਦ ਜਤਾਈ ਜਾ ਰਹੀ ਹੈ।