ਹਰਿਆਣਾ ‘ਚ ਵੀ ਮੀਂਹ ਨੇ ਦਿਖਾਏ ਕਹਿਰ ਦੇ ਦ੍ਰਿਸ਼ — ਭਾਰੀ ਮੀਂਹ ਲਈ ਔਰੇਂਜ ਤੇ ਪੀਲਾ ਅਲਰਟ ਜਾਰੀ
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਮੀਂਹ ਨੇ ਹਾਹਾਕਾਰ ਮਚਾ ਦਿੱਤਾ ਹੈ। ਹਰਿਆਣਾ ਦੇ ਕਈ ਜ਼ਿਲਿਆਂ ਵਿੱਚ ਅਗਲੇ 24 ਘੰਟਿਆਂ ਲਈ ਭਾਰੀ ਮੀਂਹ ਦੇ ਚਲਦੇ ਔਰੇਂਜ ਅਤੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਭਿਵਾਨੀ ਜ਼ਿਲ੍ਹੇ ਵਿੱਚ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸਦੇ ਨਾਲ ਹੀ ਯਮੁਨਾਨਗਰ ਜ਼ਿਲ੍ਹੇ ਵਿੱਚ ਵੀ ਮੀਂਹ ਕਾਰਨ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਜ਼ਰੂਰੀ ਨਾ ਹੋਵੇ ਤਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।