Saturday, March 29, 2025

ਜਵਾਹਰ ਨਵੋਦਿਆ ਵਿਦਿਆਲਿਆ ਦੇ ਦਾਖਲਾ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ ‘ਚ ਕੀਤਾ ਗਿਆ ਬਦਲਾਅ 

December 9, 2025 4:53 PM
ਜਵਾਹਰ ਨਵੋਦਿਆ ਵਿਦਿਆਲਿਆ ਦੇ ਦਾਖਲਾ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ ‘ਚ ਕੀਤਾ ਗਿਆ ਬਦਲਾਅ
13 ਦਸੰਬਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ‘ਤੇ ਕਰਵਾਈ ਜਾ ਰਹੀ ਪ੍ਰੀਖਿਆ
ਰੂਪਨਗਰ, 09 ਦਸੰਬਰ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੇ ਪ੍ਰਿੰਸੀਪਲ ਸ਼੍ਰੀ ਰਤਨ ਪਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ ਵਿੱਚ ਬਦਲਾਅ ਕੀਤਾ ਗਿਆ ਹੈ।
ਇਸ ਸੰਬਧੀ ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰੋਪੜ ਵਿੱਚ ਅਕਾਦਮਿਕ ਸਾਲ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਫਾਰਮ ਭਰੇ ਗਏ ਸਨ। ਦਾਖਲੇ ਲਈ ਦਾਖਲਾ ਪ੍ਰੀਖਿਆ 13 ਦਸੰਬਰ 2025 ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ‘ਤੇ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਆਗਾਮੀ ਚੋਣਾਂ ਦੇ ਕਾਰਨ ਰੂਪਨਗਰ ਜ਼ਿਲ੍ਹੇ ਦੇ ਦੋ ਬਲਾਕਾਂ ਨੂਰਪੁਰ ਬੇਦੀ ਬਲਾਕ ਅਤੇ ਤਖ਼ਤਗੜ੍ਹ ਬਲਾਕ ਦੇ ਪ੍ਰੀਖਿਆ ਕੇਂਦਰ ਬਦਲ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਸੀ, ਉਨ੍ਹਾਂ ਨੂੰ ਹੁਣ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ, ਸਿੰਘਪੁਰਾ, ਨੂਰਪੁਰ ਬੇਦੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤਗੜ੍ਹ ਬਲਾਕ ਦੇ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਖ਼ਤਗੜ੍ਹ ਵਿਖੇ ਸੀ, ਉਨ੍ਹਾਂ ਨੂੰ ਹੁਣ ਮਧੂਬਨ ਵਾਟਿਕਾ ਪਬਲਿਕ ਸਕੂਲ ਤਖ਼ਤਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪ੍ਰਿੰਸੀਪਲ ਗੁਪਤਾ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਬਲਾਕ ਲਈ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਹੈ। ਬਾਕੀ ਸਾਰੇ ਬਲਾਕਾਂ ਦੇ ਪ੍ਰੀਖਿਆ ਕੇਂਦਰਾਂ ਵਿੱਚ ਕੋਈ ਬਦਲਾਅ ਨਹੀਂ ਕਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖਰੇ ਤੌਰ ‘ਤੇ ਐਡਮਿਟ ਕਾਰਡ ਜਾਰੀ ਨਹੀਂ ਕੀਤੇ ਜਾਣਗੇ।

Have something to say? Post your comment

More Entries

    None Found