Saturday, March 29, 2025

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

June 4, 2025 1:37 PM

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

29 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ-ਰਾਕੇਸ਼ ਕੁਮਾਰ ਮੀਣਾ

 

ਮੋਗਾ, 4 ਜੂਨ,

               ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਸਕੂਲ ਮੁਖੀ ਸ਼੍ਰੀ ਰਾਕੇਸ਼ ਕੁਮਾਰ ਮੀਣਾ ਨੇ ਦਿੱਤੀ।

               ਉਹਨਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1.5.2014 ਤੋਂ 31.7.2016 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, ਚੌਥੀ ਤੇ ਪੰਜਵੀਂ ਜਮਾਤ ਮੋਗਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸੈਸ਼ਨ ਲਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਚਾਹੀਦਾ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸੈਸ਼ਨ 2025-26 ਦੇ ਦੌਰਾਨ ਪਾਸ ਹੋਵੇ। ਫਾਰਮ ਭਰਨ ਦੀ ਅੰਤਿਮ ਮਿਤੀ 29.7.2025 ਹੈ।

               ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਜ਼ਿਲ੍ਹਾ ਮੋਗਾ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾਜਮੀ ਹੈ। ਇਹ ਪ੍ਰਵੇਸ਼ ਪ੍ਰੀਖਿਆ 31.12.2025 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਕੇਂਦਰਾਂ ਤੇ ਹੋਵੇਗੀ।

Have something to say? Post your comment

More Entries

    None Found