Saturday, March 29, 2025

ਕਸ਼ਮੀਰੀ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ, ਪਹਿਲਗਾਮ ਹਮਲੇ ‘ਚ ਸੁਰੱਖਿਆ ‘ਤੇ ਸਵਾਲ

April 26, 2025 5:17 PM
Help Line

ਫਾਜ਼ਿਲਕਾ: ਕਸ਼ਮੀਰੀ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ, ਪਹਿਲਗਾਮ ਹਮਲੇ ‘ਚ ਸੁਰੱਖਿਆ ਤੇ ਸਵਾਲ

ਫਾਜ਼ਿਲਕਾ ਜ਼ਿਲ੍ਹੇ ਵਿੱਚ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ। ਯੂਨੀਅਨ ਦੇ ਆਗੂ ਧੀਰਜ ਕੁਮਾਰ ਨੇ ਦੱਸਿਆ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖ-ਵੱਖ ਇਲਾਕਿਆਂ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ‘ਤੇ ਹਮਲਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟ ਯੂਨੀਅਨ ਨੇ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਜਾਰੀ ਕੀਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

ਧੀਰਜ ਕੁਮਾਰ ਨੇ ਕਿਹਾ ਕਿ ਪਹਿਲਗਾਮ ਹਮਲੇ ਦੌਰਾਨ 20 ਮਿੰਟ ਤੱਕ ਚੱਲੀ ਗੋਲੀਬਾਰੀ ਦੇ ਬਾਵਜੂਦ ਸੁਰੱਖਿਆ ਬਲ ਅਤੇ ਪ੍ਰਸ਼ਾਸਨ ਦੀ ਮੌਕੇ ‘ਤੇ ਗੈਰਹਾਜ਼ਰੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕਸ਼ਮੀਰੀ ਵਿਦਿਆਰਥੀਆਂ ‘ਤੇ ਵੀ ਹਮਲੇ ਹੋ ਰਹੇ ਹਨ, ਜੋ ਪੜ੍ਹਾਈ ਲਈ ਵੱਖ-ਵੱਖ ਸ਼ਹਿਰਾਂ ਵਿੱਚ ਗਏ ਹੋਏ ਹਨ।

ਪੰਜਾਬ ਸਟੂਡੈਂਟ ਯੂਨੀਅਨ ਨੇ ਕਸ਼ਮੀਰੀ ਵਿਦਿਆਰਥੀਆਂ ‘ਤੇ ਹੋ ਰਹੇ ਹਮਲਿਆਂ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਦੀ ਸੁਰੱਖਿਆ ਲਈ ਤਿੰਨ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ:

ਰਣਵੀਰ (ਪ੍ਰਧਾਨ): 76967-38860

ਧੀਰਜ ਕੁਮਾਰ (ਜਨਰਲ ਸਕੱਤਰ): 85568-45562

ਅਮਨਦੀਪ ਖਿਓਵਾਲੀ: 90412-18963

ਯੂਨੀਅਨ ਵਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਰਹਿ ਰਹੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਜੇਕਰ ਮਦਦ ਦੀ ਲੋੜ ਹੋਵੇ, ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ। ਯੂਨੀਅਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਹਾਲਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

Have something to say? Post your comment

More Entries

    None Found