ਭੰਡਾਰਾ (ਮਹਾਰਾਸ਼ਟਰ) – ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੋਮਵਾਰ ਸਵੇਰੇ ਓਰਧਾਪੁਰ ਹਾਈਵੇਅ ‘ਤੇ ਹੋਇਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨਸ਼ਟ ਹੋ ਗਈ। ਮੌਕੇ ‘ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਸਥਾਨਕ ਪੁਲਿਸ ਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ। ਹਾਦਸੇ ਦੀ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੈ।