ਮੁੰਬਈ ‘ਚ ਭਾਰੀ ਮੀਂਹ, ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ
ਮੁੰਬਈ ‘ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਹੋਰ ਵੀ ਭਾਰੀ ਵਰਖਾ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਨਾਲ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਨੀਵੀਆਂ ਥਾਵਾਂ ‘ਤੇ ਪਾਣੀ ਭਰਨ ਕਾਰਨ ਆਵਾਜਾਈ ਵਿਚ ਰੁਕਾਵਟ ਆ ਰਹੀ ਹੈ। ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।