ਮੁੰਬਈ ਟਰੇਨ ਬੰਬ ਧਮਾਕੇ ਮਾਮਲਾ: ਮਹਾਂਰਾਸ਼ਟਰ ਸਰਕਾਰ ਵੱਲੋਂ ਮੁਲਜ਼ਮਾਂ ਦੀ ਰਿਹਾਈ ਦੇ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ
ਮੁੰਬਈ, 22 ਜੁਲਾਈ — 2006 ਦੇ ਮੁੰਬਈ ਟਰੇਨ ਬੰਬ ਧਮਾਕਿਆਂ ਨਾਲ ਜੁੜੇ ਮਾਮਲੇ ਵਿੱਚ ਬੌੰਬੇ ਹਾਈਕੋਰਟ ਵੱਲੋਂ ਸਾਰੇ 12 ਦੋਸ਼ੀਆਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਮਹਾਂਰਾਸ਼ਟਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਨੇ ਆਪਣੀ ਅਪੀਲ ਵਿਚ ਕਿਹਾ ਹੈ ਕਿ ਹਾਈਕੋਰਟ ਦਾ ਫ਼ੈਸਲਾ ਨਿਆਂ ਨੂੰ ਠੇਸ ਪਹੁੰਚਾਉਂਦਾ ਹੈ।
ਇਸ ਮਾਮਲੇ ਦੀ ਸੁਣਵਾਈ 24 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਯਾਦ ਰਹੇ ਕਿ 11 ਜੁਲਾਈ 2006 ਨੂੰ ਮੁੰਬਈ ਦੀਆਂ ਵੱਖ-ਵੱਖ ਟਰੇਨਾਂ ‘ਚ ਹੋਏ ਧਮਾਕਿਆਂ ‘ਚ 180 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਸੈਂਕੜੇ ਜ਼ਖਮੀ ਹੋਏ ਸਨ।
ਹਾਈਕੋਰਟ ਨੇ ਸਬੂਤਾਂ ਦੀ ਕਮੀ ਅਤੇ ਜਾਂਚ ‘ਚ ਗੰਭੀਰ ਉਲੰਘਣਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਬਰੀ ਕੀਤਾ ਸੀ। ਹੁਣ ਦੇਖਣਾ ਇਹ ਹੈ ਕਿ ਸੁਪਰੀਮ ਕੋਰਟ ਇਸ ਮਾਮਲੇ ‘ਚ ਕੀ ਫੈਸਲਾ ਕਰਦੀ ਹੈ।