ਮੁੰਬਈ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਭਰਨ ਲੱਗਿਆ ਪਾਣੀ
ਮਹਾਰਾਸ਼ਟਰ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਮੁੰਬਈ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਇਸ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ‘ਤੇ ਪਾਣੀ ਖੜਾ ਹੋਣ ਕਰਕੇ ਆਵਾਜਾਈ ਪ੍ਰਭਾਵਤ ਹੋ ਰਹੀ ਹੈ, ਜਦਕਿ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਵੀ ਬਣੀ ਹੋਈ ਹੈ। ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਦਿੱਕਤ ਆ ਰਹੀ ਹੈ।
ਪ੍ਰਸ਼ਾਸਨ ਵੱਲੋਂ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜ਼ਰੂਰੀ ਸੇਵਾਵਾਂ ਨੂੰ ਚਾਲੂ ਰੱਖਣ ਲਈ ਉਪਾਅ ਕੀਤੇ ਜਾ ਰਹੇ ਹਨ।