ਨੋਇਡਾ ਵਿਚ ਪੇਂਟ ਕੰਪਨੀ ‘ਚ ਲੱਗੀ ਭਿਆਨਕ ਅੱਗ
ਨੋਇਡਾ ਸੈਕਟਰ-8 ਵਿੱਚ ਸਥਿਤ ਇੱਕ ਪੇਂਟ ਬਣਾਉਣ ਵਾਲੀ ਕੰਪਨੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਹੈ
।