ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-CM Bhagwant Mann
April 30, 2025 9:35 PM
ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-CM Bhagwant Mann
CM Mann ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ
ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-Bhagwant Mann
ਚੰਡੀਗੜ੍ਹ, 30 ਅਪ੍ਰੈਲ:
ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ CM Bhagwant Mann ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।
ਮੀਡੀਆ ਰਾਹੀਂ CM ਸੈਣੀ ਦਾ ਪੱਤਰ ਦੇਣਾ ਬਹੁਤ ਮੰਦਭਾਗੀ ਗੱਲ
ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਉਨ੍ਹਾਂ ਨੇ ਸਿਰਫ ਮੀਡੀਆ ਦੇ ਰਾਹੀਂ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਤਰ ਪ੍ਰਾਪਤ ਕੀਤਾ ਹੈ ਅਤੇ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਤੁਸੀਂ ਸੰਵਿਧਾਨਕ ਅਹੁਦੇ ਉਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ ਕਿ ਉਨ੍ਹਾਂ (CM Bhagwant Mann) ਨੇ ਹਰਿਆਣਾ ਨੂੰ ਪਾਣੀ ਦੇਣ ਦਾ ਭਰੋਸਾ ਦਿੱਤਾ ਹੈ।
ਅਜਿਹਾ ਕਹਿਣਾ ਸ਼ੋਭਾ ਨਹੀਂ ਦਿੰਦਾ
ਉਨ੍ਹਾਂ ਕਿਹਾ ਕਿ ਇਹ ਦਾਅਵਾ ਸਿਰਫ ਝੂਠ ਦਾ ਪੁਲੰਦ ਹੈ ਅਤੇ ਸੰਵਿਧਾਨਕ ਅਹੁਦੇ ਦੀ ਜ਼ਿੰਮੇਵਾਰੀ ਨਿਭਾਅ ਰਹੇ ਵਿਅਕਤੀ ਨੂੰ ਅਜਿਹਾ ਕਹਿਣਾ ਸ਼ੋਭਾ ਨਹੀਂ ਦਿੰਦਾ। ਭਗਵੰਤ ਸਿੰਘ ਮਾਨ (CM Bhagwant Mann) ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਪਰ ਉਨ੍ਹਾਂ ਨੇ ਸ੍ਰੀ ਸੈਣੀ ਨੂੰ ਕਦੇ ਵੀ ਪਾਣੀ ਦੇਣ ਦਾ ਭਰੋਸਾ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹਾ ਵਾਅਦਾ ਤਾਂ ਹੀ ਕਰ ਸਕਦੇ, ਜੇਕਰ ਪੰਜਾਬ ਕੋਲ ਇਕ ਵੀ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਲਈ ਹੁੰਦੀ।
31 ਮਾਰਚ ਤੱਕ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕੀ ਹਰਿਆਣਾ ਸਰਕਾਰ
ਮੁੱਖ ਮੰਤਰੀ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਹਰੇਕ ਸਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦਰਮਿਆਨ ਪਾਣੀ ਦੀ ਵੰਡ ਕਰਦਾ ਹੈ ਜੋ ਮੌਜੂਦਾ 21 ਮਈ ਤੋਂ ਅਗਲੇ ਸਾਲ ਦੀ 20 ਤੱਕ ਲਾਗੂ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ BBMB ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐਮ.ਏ.ਐਫ., 2.987 MAF ਅਤੇ 5.512 MAF ਪਾਣੀ ਦੀ ਵੰਡ ਕੀਤੀ ਹੈ। ਭਗਵੰਤ ਸਿੰਘ ਮਾਨ (CM Bhagwant Mann) ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਇਸ ਸਾਲ 31 ਮਾਰਚ ਤੱਕ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕੀ ਹੈ।
CM Bhagwant Mann ਨੇ ਕਿਹਾ ਕਿ ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਸ ਕੋਲ ਲੋਕਾਂ ਲਈ ਪਾਣੀ ਵਾਲਾ ਪਾਣੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਫਰਾਖਦਿਲੀ ਦਿਖਾਉਂਦਿਆਂ 6 ਮਾਰਚ, 2025 ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਦੇਣਾ ਸ਼ੁਰੂ ਕਰ ਦਿੱਤਾ।
ਹਰਿਆਣਾ ਸਰਕਾਰ ਨੇ ਪੰਜਾਬ ਪਾਸੋਂ ਢਾਈ ਗੁਣਾ ਵੱਧ ਪਾਣੀ ਮੰਗਿਆ
ਭਗਵੰਤ ਸਿੰਘ ਮਾਨ (CM Bhagwant Mann)ਨੇ ਕਿਹਾ ਕਿ ਭਾਵੇਂ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਜਿਸ ਦੇ ਮੁਤਾਬਕ ਇਸ ਸੂਬੇ ਦੇ ਲੋਕਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 1700 ਕਿਊਸਿਕ ਕਾਫੀ ਹੈ। CM ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਪਾਸੋਂ ਆਪਣੀ ਅਸਲ ਲੋੜ ਤੋਂ ਢਾਈ ਗੁਣਾ ਵੱਧ ਪਾਣੀ ਮੰਗਿਆ।
ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਅਪ੍ਰੈਲ ਮਹੀਨੇ ਤੋਂ ਰੋਜ਼ਾਨਾ ਇਹ ਪਾਣੀ ਦਿੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹਰਿਆਣਾ ਨੇ ਇਹ ਤਰਕ ਦਿੰਦਿਆਂ ਕਿ ਇਸ ਪਾਣੀ ਨਾਲ ਗੁਜ਼ਾਰਾ ਨਹੀਂ ਹੁੰਦਾ, ਜਿਸ ਕਰਕੇ ਸੂਬੇ ਨੂੰ ਰੋਜ਼ਾਨਾ 8500 ਕਿਊਸਿਕ ਪਾਣੀ ਦੀ ਹੋਰ ਲੋੜ ਹੈ।
CM Mann ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਣੀ ਸਿੰਚਾਈ ਮੰਤਵ ਲਈ ਚਾਹੀਦਾ ਹੈ ਅਤੇ ਇਹ ਸਮੱਸਿਆ ਵੀ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ। ਮੁੱਖ ਮੰਤਰੀ ਨੇ ਇਸ ਤੱਥ ਦਾ ਵੀ ਜ਼ਿਕਰ ਕੀਤਾ ਕਿ ਪੰਜਾਬ ਖੇਤਾਂ ਦੀ ਸਿੰਚਾਈ ਲਈ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਹੇਠਾਂ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਇਸ ਨੂੰ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ।
CM Bhagwant Mann ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ BBMB ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।
Have something to say? Post your comment