ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਇਨਸਾਫ਼ ਮਿਲੇਗਾ: ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਪਹਿਲਗਾਮ ਹਮਲੇ ‘ਚ ਜਾਨ ਗੁਆ ਚੁੱਕੇ ਲੋਕਾਂ ਲਈ ਦੁੱਖ ਪ੍ਰਗਟਾਉਂਦਿਆਂ ਕਿਹਾ ਹੈ ਕਿ ਹਮਲੇ ਦੇ ਜ਼ਿੰਮੇਵਾਰਾਂ ਨੂੰ ਛੱਡਿਆ ਨਹੀਂ ਜਾਵੇਗਾ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ। ਮੋਦੀ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਖਿਲਾਫ ਸਰਕਾਰ ਦੀ ਨੀਤੀ ਬਿਲਕੁਲ ਸਖ਼ਤ ਹੈ ਅਤੇ ਅਜਿਹੇ ਕਾਇਰਾਨਾ ਹਮਲਿਆਂ ਦਾ ਮੁੱਕਾਬਲਾ ਕਰਨਾ ਸਾਡੀ ਪਹਿਲੀ ਤਰਜੀਹ ਹੈ। ਹਮਲਾ ਪਹਿਲਗਾਮ ‘ਚ ਯਾਤਰੀਆਂ ਨੂੰ ਨਿਸ਼ਾਨਾ ਬਣਾਕੇ ਕੀਤਾ ਗਿਆ ਸੀ, ਜਿਸ ਵਿਚ ਕਈ ਬੇਗੁਨਾਹ ਲੋਕਾਂ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ‘ਚ ਵੱਡੀ ਤਲਾਸ਼ੀ ਮੁਹਿੰਮ ਚਲਾਈ ਹੈ। ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਨਿਆਂ ਹਰ ਹਾਲਤ ਵਿਚ ਮਿਲੇਗਾ।