Saturday, March 29, 2025

ਪ੍ਰਤਾਪ ਬਾਜਵਾ ਅੱਜ ਸਾਈਬਰ ਕ੍ਰਾਈਮ ਥਾਣੇ ‘ਚ ਪੇਸ਼ ਹੋਣਗੇ

April 15, 2025 10:28 AM
Bajwa (2)

ਚੰਡੀਗੜ੍ਹ: ਪੰਜਾਬ ਵਿੱਚ ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਰਾਜਨੀਤੀ ਗਰਮਾਈ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਹੋਇਆ ਸੀ। ਉਨ੍ਹਾਂ ਨੂੰ ਸੋਮਵਾਰ ਨੂੰ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੇ ਵਕੀਲ ਪੁਲਿਸ ਸਟੇਸ਼ਨ ਪਹੁੰਚੇ ਅਤੇ ਸਮਾਂ ਮੰਗਿਆ। ਹੁਣ ਬਾਜਵਾ ਮੰਗਲਵਾਰ ਦੁਪਹਿਰ 2 ਵਜੇ ਦੇ ਕਰੀਬ ਪੁਲਿਸ ਸਟੇਸ਼ਨ ‘ਚ ਪੇਸ਼ ਹੋਣਗੇ।

ਇਸ ਦੌਰਾਨ, ਪੰਜਾਬ ਕਾਂਗਰਸ ਨੇ ਬਾਜਵਾ ਵਿਰੁੱਧ ਐਫਆਈਆਰ ਦਰਜ ਕਰਨ ‘ਤੇ ‘ਆਪ’ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਦੇ ਸੈਕਟਰ-15 ਵਿੱਚ ਵਿਰੋਧ ਪ੍ਰਦਰਸ਼ਨ ਹੋਵੇਗਾ। ਕਾਂਗਰਸ ਨੇ ਸੂਬੇ ਦੇ ਸਾਰੇ ਆਗੂਆਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੋਮਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪ੍ਰਦਰਸ਼ਨ ਹੋਏ।

Have something to say? Post your comment

More Entries

    None Found