ਰਾਜਨਾਥ ਸਿੰਘ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਸੁਰੱਖਿਆ ਤਿਆਰੀਆਂ ‘ਤੇ ਹੋਈ ਚਰਚਾ
ਨਵੀਂ ਦਿੱਲੀ – ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲਣ ਲਈ ਉਨ੍ਹਾਂ ਦੇ ਨਿਵਾਸ ਤੇ ਪਹੁੰਚੇ। ਇਹ ਮੁਲਾਕਾਤ ਵਿਸ਼ੇਸ਼ ਤੌਰ ‘ਤੇਵਿਦੇਸ਼ੀ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਕੀਤੀ ਗਈ। ਰਾਜਨਾਥ ਸਿੰਘ ਨੇ ਪੀਐਮ ਮੋਦੀ ਨੂੰ ਹਾਲ ਹੀ ਵਿੱਚ ਜੰਮੂ-ਕਸ਼ਮੀਰ, ਨਕਸਲ ਪ੍ਰਭਾਵਿਤ ਇਲਾਕਿਆਂ ਅਤੇ ਸਰਹੱਦੀ ਹਾਲਾਤਾਂ ਸਬੰਧੀ ਸੁਰੱਖਿਆ ਏਜੰਸੀਜ਼ ਵੱਲੋਂ ਤਿਆਰ ਕੀਤੀ ਰਿਪੋਰਟ ਸੌਂਪੀ। ਦੋਵਾਂ ਨੇ ਭਵਿੱਖ ਦੀ ਰਣਨੀਤੀ ਅਤੇ ਸੁਰੱਖਿਆ ਬਲਾਂ ਦੀ ਤੈਨਾਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਤੋਂ ਬਾਅਦ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ।