ਰਾਜਸਥਾਨ ਦੇ ਕੋਟਾ, ਸਵਾਈ ਮਾਧੋਪੁਰ ਅਤੇ ਬੂੰਦੀ ਜਿਲਿਆਂ ਵਿੱਚ ਤੇਜ਼ ਬਾਰਿਸ਼ ਕਾਰਨ ਹੜ ਵਰਗੇ ਹਾਲਾਤ ਬਣ ਗਏ ਹਨ। ਪਾਣੀ ਘਰਾਂ ਅਤੇ ਸੜਕਾਂ ਵਿੱਚ ਭਰ ਗਿਆ ਹੈ, ਜਿਸ ਕਾਰਨ ਆਵਾਜਾਈ ‘ਚ ਮੁਸ਼ਕਿਲਾਂ ਆ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।