Saturday, March 29, 2025

ਰਾਣਾ ਗੁਰਜੀਤ ਸਿੰਘ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮਲਿਕਰਜੁਨ ਖੜਗੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ*

July 22, 2025 6:02 PM
Img 20250722 Wa0007

ਰਾਣਾ ਗੁਰਜੀਤ ਸਿੰਘ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮਲਿਕਰਜੁਨ ਖੜਗੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ*

ਕਪੂਰਥਲਾ 21 ਜੁਲਾਈ, 2025

ਕਪੂਰਥਲਾ ਤੋਂ ਸੀਨੀਅਰ ਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਮਲਿਕਰਜੁਨ ਖੜਗੇ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਮੁਬਾਰਕਾਂ ਭੇਟ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸੁਚੱਜੀ ਅਗਵਾਈ ਲਈ ਅਰਦਾਸ ਕੀਤੀ ਹੈ।

ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਮਲਿਕਰਜੁਨ ਖੜਗ ਇਕ ਤਜਰਬੇਕਾਰ, ਨਿਡਰ, ਅਤੇ ਦੂਰਅੰਦੇਸ਼ ਨੇਤਾ ਹਨ, ਜਿਨ੍ਹਾਂ ਨੇ ਹਮੇਸ਼ਾਂ ਸੰਵਿਧਾਨਿਕ ਮੂਲਾਂ ਨੂੰ ਮੱਤਵ ਦੇ ਕੇ ਲੋਕਤੰਤਰ ਦੀ ਰਖਿਆ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਦੇਸ਼ ਪੱਧਰ ‘ਤੇ ਆਮ ਲੋਕਾਂ ਦੇ ਹਿੱਤਾਂ ਲਈ ਲੋਕ ਭਲਾਈ ਵੱਲ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।

ਸ. ਰਾਣਾ ਨੇ ਕਿਹਾ ਕਿ ਸ੍ਰੀ ਮਲਿਕਰਜੁਨ ਖੜਗੇ ਵਰਗੇ ਸਾਫ-ਚਿੱਤ ਅਤੇ ਪ੍ਰਮਾਣਿਕ ਆਗੂ ਦੀ ਅਗਵਾਈ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ, ਸਗੋਂ ਸਾਰੇ ਦੇਸ਼ ਲਈ ਇੱਕ ਵੱਡੀ ਦੌਲਤ ਹੈ। ਉਹ ਸਮਾਜ ਦੇ ਹਰ ਵਰਗ ਦੀ ਪ੍ਰਤੀਨਿਧਤਾ ਕਰਦੇ ਹੋਏ ਹਮੇਸ਼ਾਂ ਗਰੀਬ, ਪਿੱਛੜੇ ਅਤੇ ਬਿਨਾ ਆਵਾਜ਼ ਵਾਲੇ ਲੋਕਾਂ ਦੇ ਹੱਕ ਵਿਚ ਡਟ ਕੇ ਖੜੇ ਰਹਿੰਦੇ ਹਨ।

ਸ੍ਰੀ ਖੜਗੇ ਦੀ ਲੰਮੀ ਉਮਰ ਅਤੇ ਚੜ੍ਹਦੀ ਕਲਾ ਲਈ ਰਾਣਾ ਗੁਰਜੀਤ ਸਿੰਘ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਕੰਮ ਕਰਦੀ ਰਹੇਗੀ।

Have something to say? Post your comment

More Entries

    None Found