Saturday, March 29, 2025

ਰੂਪਨਗਰ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ

May 29, 2025 2:17 PM
Img 20250529 Wa0032
ਰੂਪਨਗਰ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ
ਰੂਪਨਗਰ, 29 ਮਈ: ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਖੇਤੀਬਾੜੀ ਪੋਰਟਲ ਉੱਤੇ ਪ੍ਰਾਪਤ ਅਰਜ਼ੀਆਂ ਨਾਲ ਸਬੰਧਿਤ ਕਿਸਾਨਾਂ ਦੀ ਚੋਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਅੱਜ ਡਰਾਅ ਕੱਢਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਤਹਿਤ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਵੱਲੋਂ ਮਸ਼ੀਨਾਂ ਦੀ ਮੰਗ ਸਬੰਧੀ ਪੋਰਟਲ ਮਿਤੀ 12 ਮਈ 2025 ਤੱਕ ਖੋਲ੍ਹਿਆ ਗਿਆ ਸੀ। ਜਿਸ ਤਹਿਤ ਵਿਅਕਤੀਗਤ ਕਿਸਾਨਾਂ ਵੱਲੋਂ 207 ਅਰਜੀਆਂ ਅਤੇ ਕਸਟਮ ਹਾਈਰਿੰਗ ਸੈਂਟਰਾਂ ਵੱਲੋਂ 40 ਅਰਜੀਆਂ ਪੋਰਟਲ ਤੇ ਪ੍ਰਾਪਤ ਹੋਈਆਂ ਹਨ।
ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿੱਤੀ ਅਤੇ ਭੌਤਿਕੀ ਟੀਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਪਤ ਅਰਜੀਆਂ ਦੇ ਡਰਾਅ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਚੰਦਰਜਯੋਤੀ ਸਿੰਘ, ਸਹਾਇਕ ਖੇਤੀਬਾੜੀ ਇੰਜੀ. ਜੂਝਾਰ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਸੁਚਰੀਤ ਕੌਰ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਸਤਬੀਰ ਸਿੰਘ, ਲੀਡ ਬੈਂਕ ਤੋਂ ਸ਼੍ਰੀ ਵਿਪਲ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਦੀ ਹਾਜ਼ਰੀ ਵਿੱਚ ਮਸ਼ੀਨਾ ਦਾ ਡਰਾਅ ਕੰਪਿਊਟਰ ਦੁਆਰਾ ਰੈਂਡੇਮਾਈਜੇਸ਼ਨ ਵਿਧੀ ਰਾਹੀਂ ਕੱਢਿਆ ਗਿਆ।  ਡਰਾਅ ਅਨੁਸਾਰ ਵੱਖ-ਵੱਖ ਕੈਟਾਗਿਰੀ ਦੇ ਕਿਸਾਨਾਂ ਨੂੰ ਵਿੱਤੀ ਟੀਚੇ ਅਨੁਸਾਰ ਸਪਲਾਈ ਆਰਡਰ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਸਮੇਂ ਸਿਰ ਖਰੀਦ ਕਰਨ ਉਪਰੰਤ ਪਰਾਲੀ ਪ੍ਰਬੰਧਨ ਲਈ ਕਿਸਾਨ ਵੀਰ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਜ਼ਿਲ੍ਹਾ ਰੂਪਨਗਰ ਨੂੰ ਦਿੱਤਾ ਗਿਆ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।

Have something to say? Post your comment

More Entries

    None Found