ਸੁਪਰੀਮ ਕੋਰਟ ਦਾ ਆਵਾਰਾ ਕੁੱਤਿਆਂ ‘ਤੇ ਫੈਸਲਾ, ਰਾਹੁਲ ਗਾਂਧੀ ਨੇ ਕੀਤਾ ਸਵਾਗਤ
ਸੁਪਰੀਮ ਕੋਰਟ ਵੱਲੋਂ ਆਵਾਰਾ ਕੁੱਤਿਆਂ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਗਿਆ ਹੈ। ਇਸ ਫੈਸਲੇ ਦੇ ਤਹਿਤ ਹੁਣ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਛੱਡ ਦਿੱਤਾ ਜਾਵੇਗਾ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ “ਮੈਂ ਆਵਾਰਾ ਕੁੱਤਿਆਂ ‘ਤੇ ਸੁਪਰੀਮ ਕੋਰਟ ਦੇ ਤਰਮੀਮਸ਼ੁਦਾ ਹੁਕਮਾਂ ਦਾ ਸਵਾਗਤ ਕਰਦਾ ਹਾਂ, ਕਿਉਂਕਿ ਇਹ ਪਸ਼ੂ-ਕਲਿਆਣ ਅਤੇ ਜਨ ਸੁਰੱਖਿਆ ਦਰਮਿਆਨ ਸੰਤੁਲਨ ਬਣਾਉਣ ਵੱਲ ਇਕ ਤਰੱਕੀਸ਼ੀਲ ਕਦਮ ਹੈ।”