Saturday, March 29, 2025

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ 28.8 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ

April 22, 2025 7:04 PM
Img 20250422 Wa0049
ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 28.8 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 28.8 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਲਾਰਾਂ ਵਿਖੇ ਸਾਇੰਸ ਲੈਬ (11 ਲੱਖ) ਰੁਪਏ, ਸਰਕਾਰੀ ਮਿਡਲ ਸਕੂਲ ਬਲਾ ਕਲਾ ਵਿਖੇ 1 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਕਜੋਲੀ ਵਿਖੇ 3.85 ਲੱਖ ਰੁਪਏ ਦੀ ਬਾਥਰੂਮ ਦੀ ਉਸਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਸਕੂਲ ਵਿਖੇ 9.9 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਕਲਾਸ ਰੂਮ ਦੀ ਮੁਰੰਮਤ ਦੇ ਕੰਮ 3.1 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ।
ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Have something to say? Post your comment

More Entries

    None Found