ਯਮੁਨਾ ਨਦੀ ਦਾ ਪਾਣੀ ਪੱਧਰ ਵਧਿਆ
ਦਿੱਲੀ ‘ਚ ਯਮੁਨਾ ਨਦੀ ਦਾ ਪਾਣੀ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਚਲਦੇ ਯਮੁਨਾ ਬਾਜ਼ਾਰ ਇਲਾਕੇ ਦੀਆਂ ਝੁੱਗੀਆਂ ‘ਚ ਪਾਣੀ ਵੜ ਗਿਆ ਹੈ। ਨਿਵਾਸੀਆਂ ਨੂੰ ਆਪਣੇ ਘਰ ਛੱਡਣੇ ਪਏ ਹਨ ਅਤੇ ਬਹੁਤ ਸਾਰਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।